ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hola Mohalla Importance: ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ, ਸਿੱਖ ਧਰਮ ਵਿੱਚ ਕਿਊਂ ਹੈ ਖਾਸ ਮਹੱਤਵ? ਜਾਣੋ…

Hola Mohalla 2024: ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮੁਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਵਿੱਚ ਵੀ ਜਾਰੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ ਸ਼ਾਮਲ ਹੋਣ ਲਈ ਆਉਂਦੀਆਂ ਹਨ। ਆਨੰਦਪੁਰ ਸਾਹਿਬ ਦੇ ਨਾਲ ਗੁਰੂਦਵਾਰਾ ਸ਼੍ਰੀ ਹਜ਼ੂਰ ਸਾਹਿਬ (ਨਾਦੇੜ) ਵਿਚ ਵੀ ਹੋਲੇ ਮਹੱਲੇ ਦਾ ਆਯੋਜਨ ਕੀਤਾ ਜਾਂਦਾ ਹੈ।

Hola Mohalla Importance: ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ, ਸਿੱਖ ਧਰਮ ਵਿੱਚ ਕਿਊਂ ਹੈ ਖਾਸ ਮਹੱਤਵ? ਜਾਣੋ…
Follow Us
kusum-chopra
| Updated On: 18 Mar 2024 15:11 PM

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਹਰ ਸਾਲ ਗੁਰੂਦਵਾਰਾ ਸ਼੍ਰੀ ਕੇਸਗੜ੍ਹ ਸਾਹਿਬ ਵਿੱਖੇ ਮਨਾਇਆ ਜਾਂਦਾ ਹੈ। ਹੋਲਾ ਮਹੱਲਾ ਦੀ ਸ਼ੁਰੂਆਤ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1757 (1701 ਈ.) ਨੂੰ ਚੇਤ ਦੀ ਇੱਕ ਤਾਰੀਖ ਨੂੰ ਕੀਤੀ ਸੀ। ਉਸ ਦਿਨ ਤੋਂ ਬਾਅਦ ਹਰ ਸਾਲ ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਨਜ਼ਰ ਆਉਂਦਾ ਹੈ।

1699 ਈ. ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਹਾੜੇ ਸ਼੍ਰੀ ਕੇਸਗੜ੍ਹ ਸਾਹਿਬ ਵਿੱਖੇ ਅੰਮ੍ਰਿਤ ਸੰਚਾਰ ਕਰਕੇ ਖਾਲਸਾ ਪੰਥ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਕਈਂ ਹਿੰਦੁਸਤਾਨੀ ਅਤੇ ਬਾਹਰੀ ਰਾਜੇ ਖਾਲਸਾ ਪੰਥ ਅਤੇ ਗੁਰੂ ਸਾਹਿਬ ਦੇ ਖਿਲਾਫ ਹੋ ਗਏ । ਗੁਰੂ ਸਾਹਿਬ ਜੀ ਨੂੰ ਪਤਾ ਸੀ ਕਿ ਹੁਣ ਅਗੇ ਦਾ ਸਫ਼ਰ ਖਾਲਸਾ ਪੰਥ ਲਈ ਸੰਘਰਸ਼ ਦਾ ਦੌਰ ਰਹਿਣ ਵਾਲਾ ਹੈ। ਇਸ ਲਈ ਗੁਰੂ ਸਾਹਿਬ ਜੀ ਨੇ ਖਾਲਸੇ ਦੀ ਫੌਜ ਨੂੰ ਯੁੱਧ ਦੇ ਲਈ ਤਿਆਰ ਕਰਨ ਦਾ ਫੈਸਲਾ ਲਿਆ। ਇਸ ਲਈ ਗੁਰੂ ਜੀ ਨੇ ਚੇਤ ਮਹੀਨੇ ਦੇ ਉਨ੍ਹਾਂ ਦਿਨਾਂ ਨੂੰ ਚੁਣਿਆ ਜਦੋ ਭਾਰਤ ਵਿਚ ਲੋਕੀ ਹੋਲੀ ਦਾ ਤਿਉਹਾਰ ਮਨਾਉਣ ਵਿੱਚ ਰੁੱਝੇ ਹੋਏ ਸੀ। ਗੁਰੂ ਜੀ ਨੇ ਆਪਣੀ ਪਿਆਰੀ ਫੌਜ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲਾ ਮਹੱਲਾ ਮਨਾਇਆ ਜਾਣ ਲੱਗਾ।

ਇਹ ਵੀ ਪੜ੍ਹੋ – ਕਿਊਂ ਮਣਾਇਆ ਜਾਂਦਾ ਹੈ ਹੋਲਾ ਮਹੱਲਾ? ਕਿਸਨੇ ਕੀਤੀ ਸ਼ੁਰੂਆਤ? ਜਾਣੋ ਪੂਰਾ ਇਤਿਹਾਸ

ਜੰਗੀ ਜਿੱਤ ਦੀ ਯਾਦ ‘ਚ ਮਨਾਇਆ ਜਾਂਦਾ ਹੈ ਹੋਲਾ ਮਹੱਲਾ

ਗੁਰੂ ਜੀ ਨੇ ਆਪਣੇ ਖਾਲਸੇ ਨੂੰ ਇਹ ਆਦੇਸ਼ ਦਿੱਤਾ ਕਿ ਕੌਮ ਦੀ ਰੱਖਿਆ ਲਈ ਆਪਣੀ ਕੁਰਬਾਣੀ ਦੇਣ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਸਗੋਂ ਹੋਲਾ ਮਹੱਲਾ ਕਢਦੇ ਹੋਏ ਸਾਰੇ ਮਿਲ ਕੇ ਜੁਰਮ ਦਾ ਖ਼ਤਮ ਕਰਾਂਗੇ । ਗੁਰੂ ਜੀ ਦੀ ਇਸ ਸਿੱਖਿਆ ਤੇ ਚਲਦੇ ਹੋਏ ਉਨ੍ਹਾਂ ਦੇ ਖਾਲਸੇ ਨੇ ਕਈਂ ਵਾਰੀ ਮੈਦਾਨ ਫਤਹਿ ਕੀਤਾ । ਉਨ੍ਹਾਂ ਜੰਗੀ ਜੀਤ ਨੂੰ ਯਾਦ ਕਰਦੇ ਹੋਏ ਹਰ ਸਾਲ ਆਨੰਦਪੁਰ ਸਾਹਿਬ ਵਿੱਖੇ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਇਸ ਸਮਾਗਮ ਦੌਰਾਨ ਨਗਾਰਿਆਂ ਦੀ ਧੁਨੀ ਵਿਚ, ਸੱਜ-ਧੱਜ ਨਾਲ ਗੁਰੂ ਦੀ ਫੌਜ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਹੋਲਾ ਮਹੱਲਾ ਕਢਦੀ ਹੈ। ਇਸ ਵਿੱਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਬਾਨ ਅਤੇ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਉਂਦੇ ਹਨ।

ਆਪ ਮਸਨੂਈ ਲੜਾਈ ਨੂੰ ਵੇਖਦੇ ਸਨ ਗੁਰੂ ਗੋਬਿੰਦ ਸਿੰਘ ਜੀ

ਸਿੱਖ ਇਤਿਹਾਸ ਵਿੱਚ ਇਸ ਗੱਲ ਦਾ ਜਿਕਰ ਹੈ ਕਿ ਹੋਲਾ ਮਹੱਲਾ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਨ੍ਹਾਂ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਇਸ ਮੇਲੇ ਦੌਰਾਨ ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਸਨ। ਇਸ ਮੌਕੇ ਦੀਵਾਨ ਸੱਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ।

ਇਨ੍ਹਾਂ ਪਵਿੱਤਰ ਅਸਥਾਨਾਂ ਤੇ ਮਨਾਇਆ ਜਾਂਦਾ ਹੈ ਹੋਲਾ ਮਹੱਲਾ

ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮੁਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਵਿੱਚ ਵੀ ਜਾਰੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ ਸ਼ਾਮਲ ਹੋਣ ਲਈ ਆਉਂਦੀਆਂ ਹਨ। ਆਨੰਦਪੁਰ ਸਾਹਿਬ ਦੇ ਨਾਲ ਗੁਰੂਦਵਾਰਾ ਸ਼੍ਰੀ ਹਜ਼ੂਰ ਸਾਹਿਬ (ਨਾਦੇੜ) ਵਿਚ ਵੀ ਹੋਲੇ ਮਹੱਲੇ ਦਾ ਆਯੋਜਨ ਕੀਤਾ ਜਾਂਦਾ ਹੈ। ਇੱਥੇ ਹੋਲਾ ਮਹੱਲਾ ਦੇ ਮੌਕੇ ਤੇ ਕਢੇ ਜਾਂਦੇ ਨਗਰ ਕੀਰਤਨ ਦੇ ਅੱਗੇ ਇੱਕ ਸ਼ਿੰਗਾਰਿਆਂ ਹੋਇਆ ਘੋੜਾ ਚੱਲਦਾ ਹੈ ਅਤੇ ਪਿੱਛੇ ਸੰਗਤਾਂ। ਫਿਰ ਕੁਝ ਸੂਰਮੇ ਹਵਾ ਵਿਚ ਫਾਇਰ ਕਰਦੇ ਹਨ, ਜਿਵੇਂ ਕਿਸੇ ਦੁਸ਼ਮਣ ਉੱਪਰ ਹਮਲਾ ਕੀਤਾ ਗਿਆ ਹੋਵੇ। ਘੋੜਾ ਬੜੀ ਤੇਜ਼ੀ ਨਾਲ ਦੌੜਦਾ ਹੈ ਤੇ ਉਸ ਪਿੱਛੇ ਸੰਗਤਾਂ ਦੌੜਦੀਆਂ ਹਨ। ਇਸ ਨੂੰ ਮਹੱਲਾ` ਕਿਹਾ ਜਾਂਦਾ ਹੈ। ਹੋਲੇ ਮਹੱਲੇ ਦਾ ਇਹ ਪ੍ਰੋਗਰਾਮ ਆਨੰਦਪੁਰ ਸਾਹਿਬ ਅਤੇ ਹਜ਼ੂਰ ਸਾਹਿਬ ਤੋਂ ਇਲਾਵਾਂ ਹੋਰ ਕਿਧਰੇ ਵੀ ਨਹੀਂ ਆਯੋਜਿਤ ਨਹੀਂ ਕੀਤਾ ਜਾਂਦਾ।

Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...