AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 2 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਨਵੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 2 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਨਵੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਨਵੰਬਰ 2026
lalit-sharma
| Updated On: 02 Nov 2026 06:39 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਪਦ ਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧।ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨।ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...