Hukamnama Sri Darbar Sahib 06 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 06 ਨਵੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ {ਪੰਨਾ 864}
ਪਦਅਰਥ: ਭਗਵੰਤੁ = ਸਮਰਥਾ ਵਾਲਾ। ਦੇਉ = ਪ੍ਰਕਾਸ਼ = ਰੂਪ ਪ੍ਰਭੂ। ਅਲਖ = ਅ = ਲੱਖ, ਜਿਸ ਦਾ ਸਰੂਪ ਬਿਆਨ ਤੋਂ ਪਰੇ ਹੈ। ਅਭੇਉ = ਅ = ਭੇਉ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਸਰਬ ਪੂਜ ਚਰਨ ਗੁਰ = ਗੁਰੂ ਦੇ ਚਰਨ ਜਿਨ੍ਹਾਂ ਦੀ ਪੂਜਾ ਸਾਰੀ ਸ੍ਰਿਸ਼ਟੀ ਕਰਦੀ ਹੈ। ਸੇਉ = ਸੇਉਂ, ਮੈਂ ਸੇਂਵਦਾ ਹਾਂ।੧।
ਅਵਰੁ ਥਾਉ = ਹੋਰ ਥਾਂ। ਅਨਦਿਨੁ = ਹਰ ਰੋਜ਼। ਜਪਉ = ਜਪਉਂ, ਮੈਂ ਜਪਦਾ ਹਾਂ।੧।ਰਹਾਉ।
ਗਿਆਨੁ = ਧਾਰਮਿਕ ਚਰਚਾ। ਰਿਦੈ = ਹਿਰਦੇ ਵਿਚ। ਧਿਆਨੁ = ਸਮਾਧੀ। ਰਹਉ = ਰਹਉਂ, ਮੈਂ ਰਹਿੰਦਾ ਹਾਂ। ਕਰ ਜੋਰਿ = (ਦੋਵੇਂ) ਹੱਥ ਜੋੜ ਕੇ। ਹੋਰੁ = ਹੋਰ ਥਾਂ।੨।
ਬੋਹਿਬੁ = ਜਹਾਜ਼। ਭਵ = ਸੰਸਾਰ = ਸਮੁੰਦਰ। ਤੇ = ਤੋਂ। ਛੁਟਕਾਰਿ = ਖ਼ਲਾਸੀ। ਅੰਧਕਾਰ = ਘੁੱਪ ਹਨੇਰਾ। ਮੰਤ੍ਰੁ = ਉਪਦੇਸ਼, ਸ਼ਬਦ। ਉਜਾਰਾ = ਚਾਨਣ। ਕੈ ਸੰਗਿ = ਦੀ ਸੰਗਤਿ ਵਿਚ। ਸਗਲ = ਸਾਰੇ ਜੀਵ। ਨਿਸਤਾਰਾ = ਪਾਰ = ਉਤਾਰਾ।੩।
ਇਹ ਵੀ ਪੜ੍ਹੋ
ਵਡਭਾਗੀ = ਵੱਡੇ ਭਾਗਾਂ ਨਾਲ। ਪਾਈਐ = ਮਿਲਦਾ ਹੈ।੪।
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


