Hukamnama Sri Darbar Sahib 07 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 07 ਨਵੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸਦ਼ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


