AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 09 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 09 ਨਵੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 09 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 09 ਨਵੰਬਰ 2026
Hukamnama Sri Darbar Sahib 09 November 2026
lalit-sharma
| Published: 09 Nov 2026 06:34 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ { 673}

ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧।

ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ।

ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨।

ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩।

ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...