AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 1 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 1 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਅਗਸਤ 2026
lalit-sharma
| Published: 01 Aug 2026 06:27 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

ਅਰਥ: ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।੧।ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ।੨।ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ।੩।(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ।੪।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...