AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 1 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 1 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਸਤੰਬਰ 2026
lalit-sharma
| Updated On: 01 Sep 2026 06:24 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥

ਪਦ ਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥

ਅਰਥ: ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...