Hukamnama Sri Darbar Sahib 10 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਅਗਸਤ 2026

Published: 

10 Aug 2026 06:23 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 10 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਅਗਸਤ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਅਗਸਤ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਪਦ ਅਰਥ: ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us