AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 10 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਜੂਨ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 10 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਜੂਨ 2026
lalit-sharma
| Published: 10 Jun 2026 06:38 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਪਦ ਅਰਥ: ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧। ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨।

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...