AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 10 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 10 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਮਈ 2026
Hukamnama Sri Darbar Sahib 10 May 2026
lalit-sharma
| Published: 10 May 2026 06:32 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ਜੁਗਾਂ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4।

ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...