AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 11 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 11 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਪ੍ਰੈਲ 2026
Hukamnama Sri Darbar Sahib 11 April 2026
tv9-punjabi
| Published: 11 Apr 2026 06:39 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।

(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...