AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 11 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 11 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਗਸਤ 2026
lalit-sharma
| Published: 11 Aug 2026 06:27 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਪਦ ਅਰਥ: ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1। ਅਰੋਗ—ਨਰੋਏ। ਅਨਦਾਈ—ਪ੍ਰਸੰਨ, ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ, ਦੁੱਖ। ਜਣੁ—ਜਾਣੋ, ਸਮਝੋ,ਮਾਨੋ। ਰਹਾਉ। ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2। ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3। ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ ਜਿਤੁ ਵਾਂਗਤਿਤੁ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ਹੀ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ—ਓਟ, ਸ਼ਹ। ਮਗਨ—ਮਸਤ।4।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...