AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 11 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 11 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2026
lalit-sharma
| Published: 11 Oct 2026 06:24 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਪਦ ਅਰਥ: ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨। ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ) । ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩। ਮਸਤਕਿ = ਮੱਥੇ ਉਤੇ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ। ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ।੪।

ਅਰਥ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥

ਵਾਹਿਗੁਰੂ ਜੀ ਕਾ ਖ਼ਾਲਸਾ !! ਵਾਹਿਗੁਰੂ ਜੀ ਕੀ ਫ਼ਤਹਿ !!

Follow Us
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...