AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 12 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 12 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਪ੍ਰੈਲ 2026
Hukamnama Sri Darbar Sahib 12 April 2026
lalit-sharma
| Published: 12 Apr 2026 06:29 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ। ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...