AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 12 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 March 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 12 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 March 2026
Hukamnama Sri Darbar Sahib 12 March 2026
lalit-sharma
| Updated On: 12 Mar 2026 06:32 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

ਪਦਅਰਥ:- ਦਾਧੀ—ਸਾੜੀ ਹੋਈ। ਸੀਤਲੁ—ਠੰਡ ਪਾਉਣ ਵਾਲਾ। ਆਪੁ—ਆਪਾ-ਭਾਵ, ਅਪਣੱਤ, ਸੁਆਰਥ। ਆਘਾਇ ਰਜਾ—ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਪਚਹਿ—ਸੜਦੇ ਹਨ। ਚਿੰਤ—ਆਸ। ਚੁਖਾ—ਰਤਾ ਭੀ।

ਅਰਥ:- ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ਨਾਮ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...