Hukamnama Sri Darbar Sahib 12 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਮਈ 2026

Published: 

12 May 2026 06:37 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ

Hukamnama Sri Darbar Sahib 12 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਮਈ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਮਈ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਪਦ ਅਰਥ: ਜਿਸ ਕਉ—(ਲਫ਼ਜ਼ ਜਿਸੁ ਦਾ ੁ ਸੰਬੰਧਕ ਕਉ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1। ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ। ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।

ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us