AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 12 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 12 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026
lalit-sharma
| Published: 12 Oct 2026 06:25 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ਹਰਿ ਸੰਤ ਭਗਤ ਤਾਰਨੋ ॥ਹਰਿ ਭਰਿਪੁਰੇ ਰਹਿਆ ॥ਜਲਿ ਥਲੇ ਰਾਮ ਨਾਮੁ ॥ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ਗੁਰੁ ਭੇਟਿਆ ਹੈ ਮੁਕਤਿ ਦਾਤਾ ॥ਹਰਿ ਕੀਈ ਹਮਾਰੀ ਸਫਲ ਜਾਤਾ ॥ਮਿਲਿ ਸੰਗਤੀ ਗੁਨ ਗਾਵਨੋ ॥੧॥ ਪਦ ਅਰਥ: ਪੜਤਾਲ = {पटहताल। पटह = ਪਟਹ, ਢੋਲ} ਉਸ ਤਰ੍ਹਾਂ ਦਾ ਭਰਵਾਂ ਤਾਲ ਜਿਵੇਂ ਢੋਲ ਉਤੇ ਡਗੇ ਨਾਲ ਚੋਟ ਲਾਈਦੀ ਹੈ। ਭਈਆ = ਹੇ ਭਾਈ! ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ। ਪਾਵਨੋ = ਪਵਿੱਤਰ ਕਰਨ ਵਾਲਾ।ਤਾਰਨੋ = ਪਾਰ ਲੰਘਾਣ ਵਾਲਾ।ਭਰਿਪੁਰੇ = ਭਰਪੂਰ, ਨਕਾਨਕ, ਹਰ ਥਾਂ ਮੌਜੂਦ।ਜਲਿ = ਜਲ ਵਿਚ। ਥਲੇ = ਥਲਿ, ਥਲ ਵਿਚ।ਦੂਖ ਬਿਸਾਰਨੋ = ਦੁੱਖਾਂ ਦਾ ਦੂਰ ਕਰਨ ਵਾਲਾ ॥੧॥ ਸਫਲ = ਕਾਮਯਾਬ।ਭੇਟਿਆ = ਮਿਲਿਆ। ਮੁਕਤਿ ਦਾਤਾ = (ਵਿਕਾਰਾਂ ਤੋਂ) ਆਜ਼ਾਦੀ ਦੇਣ ਵਾਲਾ। ਕੀਈ = ਕੀਤੀ ਹੈ।ਜਾਤਾ = ਜਾਤ੍ਰਾ, ਸੰਸਾਰ-ਜਾਤ੍ਰਾ, ਸੰਸਾਰ ਵਿਚ ਆਉਣਾ।ਮਿਲਿ = ਮਿਲ ਕੇ ॥੧॥ ਅਰਥ: ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਪੜਤਾਲ’। ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ,ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ,ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ।ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ,ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ, ਉਸ ਹਰੀ ਦੀ ਸਿਫ਼ਤ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ ॥੧॥ ਰਹਾਉ॥ ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ,(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,(ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ।(ਹੁਣ) ਮੈਂ ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹਾਂ ॥੧॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...