Hukamnama Sri Darbar Sahib 12 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ਹਰਿ ਸੰਤ ਭਗਤ ਤਾਰਨੋ ॥ਹਰਿ ਭਰਿਪੁਰੇ ਰਹਿਆ ॥ਜਲਿ ਥਲੇ ਰਾਮ ਨਾਮੁ ॥ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ਗੁਰੁ ਭੇਟਿਆ ਹੈ ਮੁਕਤਿ ਦਾਤਾ ॥ਹਰਿ ਕੀਈ ਹਮਾਰੀ ਸਫਲ ਜਾਤਾ ॥ਮਿਲਿ ਸੰਗਤੀ ਗੁਨ ਗਾਵਨੋ ॥੧॥ ਪਦ ਅਰਥ: ਪੜਤਾਲ = {पटहताल। पटह = ਪਟਹ, ਢੋਲ} ਉਸ ਤਰ੍ਹਾਂ ਦਾ ਭਰਵਾਂ ਤਾਲ ਜਿਵੇਂ ਢੋਲ ਉਤੇ ਡਗੇ ਨਾਲ ਚੋਟ ਲਾਈਦੀ ਹੈ। ਭਈਆ = ਹੇ ਭਾਈ! ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ। ਪਾਵਨੋ = ਪਵਿੱਤਰ ਕਰਨ ਵਾਲਾ।ਤਾਰਨੋ = ਪਾਰ ਲੰਘਾਣ ਵਾਲਾ।ਭਰਿਪੁਰੇ = ਭਰਪੂਰ, ਨਕਾਨਕ, ਹਰ ਥਾਂ ਮੌਜੂਦ।ਜਲਿ = ਜਲ ਵਿਚ। ਥਲੇ = ਥਲਿ, ਥਲ ਵਿਚ।ਦੂਖ ਬਿਸਾਰਨੋ = ਦੁੱਖਾਂ ਦਾ ਦੂਰ ਕਰਨ ਵਾਲਾ ॥੧॥ ਸਫਲ = ਕਾਮਯਾਬ।ਭੇਟਿਆ = ਮਿਲਿਆ। ਮੁਕਤਿ ਦਾਤਾ = (ਵਿਕਾਰਾਂ ਤੋਂ) ਆਜ਼ਾਦੀ ਦੇਣ ਵਾਲਾ। ਕੀਈ = ਕੀਤੀ ਹੈ।ਜਾਤਾ = ਜਾਤ੍ਰਾ, ਸੰਸਾਰ-ਜਾਤ੍ਰਾ, ਸੰਸਾਰ ਵਿਚ ਆਉਣਾ।ਮਿਲਿ = ਮਿਲ ਕੇ ॥੧॥ ਅਰਥ: ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਪੜਤਾਲ’। ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ,ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ,ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ।ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ,ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ, ਉਸ ਹਰੀ ਦੀ ਸਿਫ਼ਤ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ ॥੧॥ ਰਹਾਉ॥ ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ,(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,(ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ।(ਹੁਣ) ਮੈਂ ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹਾਂ ॥੧॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!Loading...
Unable to load recommendations.
Follow Us
