AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 13 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 13 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਪ੍ਰੈਲ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਪ੍ਰੈਲ 2026
lalit-sharma
| Published: 13 Apr 2026 06:33 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

ਅਰਥ: ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥ ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ ॥੨॥ ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ ॥੩॥ ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਨਾਨਕ ਆਖਦਾ ਹੈ- ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ ॥੪॥੬॥੩੬॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...