AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 13 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 13 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਗਸਤ 2026
lalit-sharma
| Published: 13 Aug 2026 06:20 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਪਦ ਅਰਥ: ਪ੍ਰਭ—ਹੇ ਪ੍ਰਭੂ! ਦਾਨਿ—ਦਾਨ (ਦੇਣ) ਵਿਚ। ਮਤਿ ਪੂਰਾ—ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ—ਤੇਰੇ। ਭੇਖਾਰੀ—ਮੰਗਤੇ। ਮਾਗਉ—ਮੈਂ ਮੰਗਾਂ। ਥਿਰੁ—ਸਦਾ ਟਿਕੇ ਰਹਿਣ ਵਾਲਾ। ਨ ਰਹਾਈ—ਨ ਰਹੈ, ਨਹੀਂ ਰਹਿੰਦਾ। ਹਰਿ—ਹੇ ਹਰੀ! ਪਿਆਰੀ—ਮੈਂ ਪਿਆਰ ਕਰਾਂ।1। ਰਵਿ ਰਹਿਆ—ਵਿਆਪਕ ਹੋ ਰਿਹਾ ਹੈ। ਬਨਵਾਰੀ—ਪਰਮਾਤਮਾ। ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ—ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ। ਰਹਾਉ। ਮਰਤ—ਮਾਤ ਲੋਕ, ਇਹ ਧਰਤੀ। ਪਇਆਲ—ਪਾਤਾਲ। ਗੁਰਿ—ਗੁਰੂ ਨੇ। ਸਤਿਗੁਰਿ—ਸਤਿਗੁਰ ਨੇ। ਹੈ ਭੀ—ਹੁਣ ਭੀ ਮੌਜੂਦ ਹੈ। ਹੋਨੀ—ਅਗਾਂਹ ਨੂੰ ਭੀ ਮੌਜੂਦ ਰਹੇਗਾ।2। ਬਪੁੜੋ—ਵਿਚਾਰਾ। ਇਨਿ—ਇਸ (ਜਗਤ) ਨੇ। ਦੂਜੈ—ਦੂਜੇ (ਮੋਹ) ਵਿਚ (ਫਸ ਕੇ)। ਸਾਕਤ—ਸਾਕਤਾਂ ਨੇ, ਮਾਇਆ-ਵੇੜ੍ਹੇ ਬੰਦਿਆਂ ਨੇ।3। ਸਤਿਗੁਰ—ਹੇ ਸਤਿਗੁਰ! ਤੋੜਿ—ਤੋੜ ਕੇ। ਨਿਰਾਰੇ—ਨਿਰਾਲੇ, ਨਿਰਲੇਪ। ਬਹੁੜਿ—ਮੁੜ। ਮਝਾਰੀ—ਵਿਚ। ਨਾਨਕ—ਹੇ ਨਾਨਕ! ਪਰਗਾਸਿਆ—ਚਮਕਿਆ, ਰੌਸ਼ਨ ਹੋਇਆ। ਮਨਿ—ਮਨ ਵਿਚ।4।

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।1। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ। ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।2। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।3। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇ ਹਨ, ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।4।8।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ...
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...