Hukamnama Sri Darbar Sahib 13 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਜੂਨ 2026

Updated On: 

13 Jun 2026 06:32 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 13 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਜੂਨ 2026

Hukamnama Sri Darbar Sahib 13 June 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ ‘ਘਰ’ ਵਿਚ ਜਿਸ ਦੀ ਪਹਿਲੀ ਤੁਕ ਹੈ ‘ਇਆਨੜੀਏ ਮਾਨੜਾ ਕਾਇ ਕਰੇਹਿ’। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ ॥੧॥ ਸੋ ਜਨੁ ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ ‘ਜਿਸੁ’ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ}। ਹੋਇ = ਹੁੰਦਾ ਹੈ (ਪ੍ਰਭੂ)। ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ,ਤਾਕਤ। ਹਜੂਰੇ = ਅੰਗ-ਸੰਗ ॥੧॥

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ’ਯਾਨੜੀਏ’ ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ ‘ਇਆਨੜੀਏ ਮਾਨੜਾ ਕਾਇ ਕਰੇਹਿ’)।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us