AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 13 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 13 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਕਤੂਬਰ 2026
ramandeep
| Updated On: 13 Oct 2026 06:15 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਪਦ ਅਰਥ : ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ ॥੧॥ ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ ॥੧॥ ਰਹਾਉ ॥ ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ। ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ ॥੨॥ ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ-ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ! ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ ॥੩॥ ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}। ਵਿਟਹੁ = ਤੋਂ। ਘੁਮਘਾ = ਕੁਰਬਾਨ ॥੪॥੨॥

ਅਰਥ: ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥ ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...