Hukamnama Sri Darbar Sahib 13th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਜਨਵਰੀ 2026

Updated On: 

13 Jan 2026 06:34 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 13th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਜਨਵਰੀ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਜਨਵਰੀ 2026

Follow Us On

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ ਜੀ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ॥੧॥ ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿ

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!