Hukamnama Sri Darbar Sahib 14th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਜਨਵਰੀ 2026

Updated On: 

14 Jan 2026 06:38 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 14th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਜਨਵਰੀ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਜਨਵਰੀ 2026

Follow Us On

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਧਨਾਸਰੀ ਮਹਲਾ ੧ ॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!