AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 15th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਫਰਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 15th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਫਰਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਫਰਵਰੀ 2026
Follow Us
lalit-sharma
| Published: 15 Feb 2026 06:30 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਿਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਜੈਤਸਰੀ ਮਹਲਾ ੯ ॥ ਹੇ ਪ੍ਰਭੂ ਜੀ ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਮੈਂ ਤੇਰਾ ਆਸਰਾ ਲਿਆ ਹੈ ।੧। ਰਹਾਉ। ਹੇ ਪ੍ਰਭੂ ! ਮੈ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮਰਾ ਸਰੀਰ ਸਾੜ ਦਿੱਤਾ ਹੈ ।੧। ਹੇ ਭਾਈ ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝੀਆ ।੨। ਹੇ ਨਾਨਕ ! (ਆਖ–ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ ਜੀ

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,