AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 15th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਜਨਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 15th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਜਨਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਜਨਵਰੀ 2026
Follow Us
lalit-sharma
| Published: 15 Jan 2026 06:39 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥

ਅਰਥ: ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ। (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ। (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ।ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ। (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ। ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ। (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ। ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ। ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...