Hukamnama Sri Darbar Sahib 15th March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਮਾਰਚ 2026

Published: 

15 Mar 2026 06:30 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 15th March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਮਾਰਚ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਮਾਰਚ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥

ਤਪਤਿ = (ਵਿਕਾਰਾਂ ਦੀ) ਤਪਸ਼। ਸਾਂਤਿ = ਸ਼ਾਂਤੀ, ਸੀਤਲਤਾ। ਪਰਸਤ = ਛੁੰਹਦਿਆਂ। ਅੰਧ ਕੂਪ = ਹਨੇਰਾ ਖੂਹ। ਦੇ = ਦੇ ਕੇ।੧। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ} ਉਹ ਸੰਤ ਜਨ। ਸਾਜਨਾ = ਸੱਜਣ, ਮਿੱਤਰ। ਰੇਨ = ਚਰਨ-ਧੂੜ। ਭੇਟਤ = ਮਿਲਿਆਂ। ਜੀਅ ਦਾਨੁ = ਆਤਮਕ ਜੀਵਨ ਦੀ ਦਾਤਿ। ਦੇਨ = ਦੇਨਿ, ਦੇਂਦੇ ਹਨ।੧।ਰਹਾਉ। ਪਰਾ ਪੂਰਬਲਾ = ਬਹੁਤ ਜਨਮਾਂ ਦਾ। ਅਬ = ਹੁਣ ਜਦੋਂ ਹਰਿ-ਸਾਧ ਮਿਲਿਆ ਹੈ। ਸੰਗਿ = ਨਾਲ। ਹਰਿ ਸਾਧ ਕੈ ਸੰਗਿ = ਪ੍ਰਭੂ ਦੇ ਭਗਤ ਨਾਲ। ਆਸਾਇ = ਆਸਾਂ।੨।

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us