AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 16 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 16 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਗਸਤ 2026
lalit-sharma
| Published: 16 Aug 2026 06:20 AM IST
Share
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਪਦ ਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧।ਆਧਾਰੁ = ਸਹਾਰਾ।ਰਹਾਉ।ਤੂ ਹੈ ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩।ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪। ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...