AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 16 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 16 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਮਈ 2026
Hukamnama Sri Darbar Sahib 16 May 2026
lalit-sharma
| Published: 16 May 2026 06:30 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਪਦਅਰਥ:- ਜਾਨੈ—ਸਾਂਝ ਰੱਖਦਾ ਹੈ। ਤਾ ਕਉ—ਉਸ ਵਾਸਤੇ। ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ—ਪੈ ਕੇ। ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ।1। ਭੋਰਾ—ਭੋਲਾ। ਤਉ—ਤਾਂ। ਤਜਹਿ—ਤਿਆਗ ਦੇਵੇ। ਕਬੀਰਾ—ਹੇ ਕਬੀਰ! ਨਿਹੋਰਾ—ਅਹਿਸਾਨ, ਉਪਕਾਰ।1। ਰਹਾਉ। ਰੇ ਲੋਈ—ਹੇ ਲੋਕ! ਜੇ ਜਗਤ! (ਨੋਟ:- ਲਫ਼ਜ਼ ਰੇ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ਰੀ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ਲੋਈ ਨੂੰ ਨਹੀਂ ਆਖ ਰਹੇ)। ਊਖਰੁ—ਕੱਲਰ। ਮਗਹਰੁ—ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2।

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! (ਕਬੀਰ ਜੀ ਆਪਣੇ ਆਪ ਨੂੰ ਕਹਿੰਦੇ ਹਨ ) ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਜੀ ਕਹਿੰਦੇ ਹਨ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...