AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 16 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 16 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਕਤੂਬਰ 2026
lalit-sharma
| Published: 16 Oct 2026 06:34 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥

ੜਿਓ = ਪੜ੍ਹਿਆ (ਕਈਆਂ ਨੇ)। ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ; ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ-ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ)। ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ-ਭਰੀ ਮਤਿ। ਬਾਧੇ = ਬੱਝ ਗਏ।੧। ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ ॥ ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ-ਚਿੱਤਾ-ਪਨ, ਮੇਰ-ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ ॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......