AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 17th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 17 ਫਰਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 17th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 17 ਫਰਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 17 ਫਰਵਰੀ 2026
lalit-sharma
| Updated On: 17 Feb 2026 06:43 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

ਪਦ ਅਰਥ: ਧ੍ਰਿਗੁ = {धिक् = Fie! Shame!} ਲਾਹਨਤ, ਫਿਟਕਾਰ। ਕਾਪੜੁ = ਕੱਪੜਾ। ਅੰਗਿ = ਸਰੀਰ ਉਤੇ। ਕੁਟੰਬ = ਪਰਵਾਰ। ਸਹਿਤ = ਸਮੇਤ। ਸਿਉ = ਨਾਲ, ਸਮੇਤ। ਜਿਤੁ = ਜਿਸ (ਸਰੀਰ) ਦੀ ਰਾਹੀਂ। ਹੁਣਿ = ਇਸ ਜਨਮ ਵਿਚ। ਹਾਥਿ = ਹੱਥ ਵਿਚ। ਅਹਿਲਾ = ਬਹੁਤ ਕੀਮਤੀ ॥੧॥ ਭਾਉ = ਪਿਆਰ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ, ਮਾਇਆ ਦਾ ਮੋਹ। ਨ ਦੇਈ ਲਾਗਣਿ = ਲੱਗਣ ਨਹੀਂ ਦੇਂਦਾ। ਜਿਨਿ = ਜਿਸ (ਦੂਜੇ ਭਾਵ) ਨੇ। ਜਗ ਜੀਵਨ = ਜਗਤ ਦੀ ਜਿੰਦ। ਤੈ = ਤੂੰ। ਨਿਵਾਰੇ = ਦੂਰ ਕਰ ਦਿੱਤੇ ॥੧॥

ਅਰਥ: ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...