AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 18 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 18 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਪ੍ਰੈਲ 2026
Hukamnama Sri Darbar Sahib 18 April 2026
lalit-sharma
| Published: 18 Apr 2026 06:22 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਜੀ ਆਖਦੇ ਹਨ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...