AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 18 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 18 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਗਸਤ 2026
lalit-sharma
| Published: 18 Aug 2026 06:30 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਪਦ ਅਰਥ: ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਗੁਰੂ ਨਾਨਕ ਜੀ ਬੇਨਤੀ ਕਰਦੇ ਹਨ, ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...