AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 18 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 18 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਜੁਲਾਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਜੁਲਾਈ 2026
lalit-sharma
| Updated On: 18 Jul 2026 06:27 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਪਦ ਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ।ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ।ਜੰਦਾਰੁ = {ਜੰਦਾਲ} ਅਵੈੜਾ।੪।ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।

ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......