AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 18 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 18 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026
lalit-sharma
| Updated On: 18 Oct 2026 06:28 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਪਦ ਅਰਥ: ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ ‘ਰਾਮ ਰਾਮ’ ਉਚਾਰਦਾ ਸੀ। ਉਸ ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ ॥੧॥ ਧ੍ਰੂਅ = ਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਰਾਜਾ ਉੱਤਾਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ, ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ = ਸਿਮਰਨ ਨਾਲ। ਨਿਰਭੈ ਪਦੁ = ਨਿਰਭੈਤਾ ਦਾ ਆਤਮਕ ਦਰਜਾ।ਇਹ ਬਿਧਿ ਕੋ = ਇਸ ਤਰ੍ਹਾਂ ਦਾ। ਹਰਤਾ = ਦੂਰ ਕਰਨ ਵਾਲਾ। ਕਾਹੇ = ਕਿਉਂ? ॥੧॥ ਗਹੀ = ਫੜੀ। ਗਜ = ਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ-ਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...