Hukamnama Sri Darbar Sahib 18 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਸਤੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
ਸਖੀ = ਹੇ ਸਹੇਲੀਏ! ਵਸਿ = ਰਜ਼ਾ ਵਿਚ (ਤੁਰੀਏ)। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ। ਗਾਵਹ = ਆਓ ਅਸੀਂ ਗਾਵੀਏ। ਤਜਿ = ਤਿਆਗ ਦੇਹ। ਮਾਨੁ = ਅਹੰਕਾਰ। ਮਤੁ = ਸ਼ਾਇਦ। ਪ੍ਰੀਤਮ ਭਾਵਹ = ਪ੍ਰੀਤਮ ਨੂੰ ਚੰਗਿਆਂ ਲੱਗੀਏ। ਬਿਕਾਰੁ ਦੂਜਾ = ਮਾਇਆ ਦੇ ਪਿਆਰ ਵਾਲਾ ਵਿਕਾਰ। ਸੇਵਿ = ਸਰਨੀ ਪਵੋ। ਨਿਰੰਜਨੋ = ਨਿਰੰਜਨੁ, {ਨਿਰ-ਅੰਜਨ} ਜਿਸ ਨੂੰ ਮਾਇਆ ਦੇ ਮੋਹ ਦੀ ਕਾਲਖ ਨਹੀਂ ਲੱਗ ਸਕਦੀ। ਦੁਰਤ = ਪਾਪ। ਦੁਰਤ ਬਿਖੰਡਨੋ = ਪਾਪਾਂ ਦਾ ਨਾਸ ਕਰਨ ਵਾਲਾ। ਸਗਲ = ਸਾਰੇ। ਹੋਇ = ਬਣ ਕੇ। ਦਾਸ ਦਾਸੀ = ਦਾਸਾਂ ਦੀ ਦਾਸੀ। ਤਜਿ = ਤਿਆਗ ਕੇ। ਉਦਾਸੀ = (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ। ਬਹੁੜਿ = ਫਿਰ, ਮੁੜ। ਬਿਧਿ = (ਅਨੇਕਾਂ) ਤਰੀਕਿਆਂ ਨਾਲ। ਨ ਧਾਵਾ = ਨ ਧਾਵਾਂ, ਮੈਂ ਨਾਹ ਭਟਕਾਂ। ਪਇਅੰਪੈ = ਬੇਨਤੀ ਕਰਦਾ ਹੈ। ਤਾਮਿ = ਤਦੋਂ। ਗਾਵਾ = ਗਾਵਾਂ, ਮੈਂ ਗਾ ਸਕਾਂ ॥੧॥
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


