AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 19 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਨਵੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 19 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਨਵੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਨਵੰਬਰ 2026
tv9-punjabi
| Updated On: 19 Nov 2026 06:23 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮ: ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਪਦ ਅਰਥ: ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧।

ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...