AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 19 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 19 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਕਤੂਬਰ 2026
lalit-sharma
| Updated On: 19 Oct 2026 06:19 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਕਹਿੰਦੇ ਹਨ, ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...