Hukamnama Sri Darbar Sahib 19 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਸਤੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
ਇਹ ਵੀ ਪੜ੍ਹੋ
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
