AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 1th March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1th March 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 1th March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1th March 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1th March 2026
lalit-sharma
| Updated On: 01 Mar 2026 07:54 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਭਗਤ ਰਵਿਦਾਸ ਜੀ ਕੀ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਪਦਅਰਥ:ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

ਅਰਥ:(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...