AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 2 February January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਫਰਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 2 February January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਫਰਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਫਰਵਰੀ 2026
Follow Us
lalit-sharma
| Updated On: 02 Feb 2026 06:42 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

ਪਦਅਰਥ: ਸਭਿ—ਸਾਰੇ। ਕੀਏ—ਪੈਦਾ ਕੀਤੇ ਹੋਏ। ਕਉ—ਵਾਸਤੇ, ਨੂੰ। ਸਨਬੰਧੁ—(ਆਪੋ ਵਿਚ ਦਾ) ਜੋੜ, ਰਿਸ਼ਤਾ।1। ਸਭੁ—ਸਾਰਾ। ਰਹਿਓ—ਕੰਮ ਨਹੀਂ ਕਰਦਾ, ਨਹੀਂ ਚੱਲਦਾ। ਬੀਰ—ਹੇ ਵੀਰ! ਵਸਿ—ਵੱਸ ਵਿਚ।1। ਰਹਾਉ। ਸਰਧਾ—ਪ੍ਰੀਤਿ। ਵਿਚੇ—ਵਿਚ ਹੀ। ਉਦਾਸ—ਨਿਰਲੇਪ। ਰਹਾਈ—ਰੱਖਦਾ ਹੈ।2। ਸਿਉ—ਨਾਲ। ਭਾਈ—ਚੰਗਾ ਲੱਗਦਾ ਹੈ।3। ਜਿਤੁ ਕਾਰੈ—ਜਿਸ ਕਾਰ ਵਿਚ। ਕੰਮਿ—ਕੰਮ ਵਿਚ। ਹਮ—ਸਾਨੂੰ। ਕਰਹ—ਅਸੀਂ ਕਰਦੇ ਹਾਂ।4। ਪ੍ਰਭ ਭਾਈ—ਪ੍ਰਭੂ ਨੂੰ ਪਸੰਦ ਆਉਂਦੀ ਹੈ। ਤੇ ਜਨ—ਉਹ ਬੰਦੇ। ਲਿਵ—ਲਗਨ।5।

ਅਰਥ: ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,