AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 2 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਜੂਨ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 2 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਜੂਨ 2026
Hukamnama Sri Darbar Sahib 2 June 2026
lalit-sharma
| Published: 02 Jun 2026 06:28 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

ਪਦਅਰਥ:- ਬਾਲਪਨ—ਅੰਞਾਣ-ਪੁਣਾ।1। ਮੇਰੀ ਮੇਰੀ ਕਰਤੇ—ਇਹਨਾਂ ਖ਼ਿਆਲਾਂ ਵਿਚ ਹੀ ਕਿ ਇਹ ਚੀਜ਼ ਮੇਰੀ ਹੈ ਇਹ ਧਨ ਮੇਰਾ ਹੈ, ਮਮਤਾ ਵਿਚ ਹੀ। ਸਾਇਰੁ—ਸਮੁੰਦਰ, ਸਾਗਰ। ਸੋਖਿ—ਸੁੱਕ ਕੇ, ਸੁੱਕ ਜਾਣ ਤੇ। ਭੁਜੰ ਬਲਇਓ—ਭੁਜਾਂ ਦਾ ਬਲ, ਬਾਹਾਂ ਦੀ ਤਾਕਤ।1। ਰਹਾਉ। ਸਰਵਰਿ—ਤਲਾ ਵਿਚ। ਪਾਲਿ—ਕੰਧ। ਲੂਣੈ ਖੇਤਿ—ਕੱਟੇ ਹੋਏ ਖੇਤ ਵਿਚ। ਹਥ—ਹੱਥਾਂ ਨਾਲ। ਵਾਰਿ—ਵਾੜ। ਮੁਗਧੁ—ਮੂਰਖ।2। ਕਰ—ਹੱਥ। ਕੰਪਨ—ਕੰਬਣ। ਅਸਾਰ—ਆਪ-ਮੁਹਾਰਾ, ਬਿਨਾ ਰੁਕਣ ਦੇ। ਰੇ—ਹੇ ਭਾਈ!।3। ਲਾਹਾ—ਲਾਭ। ਪਰਸਾਦੀ—ਕਿਰਪਾ ਨਾਲ।4। ਤਲਬ—ਸੱਦਾ। ਮੰਦਰ—ਘਰ। ਅਨੁ ਧਨੁ—ਕੋਈ ਹੋਰ ਧਨ।5।

ਅਰਥ:- (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। ਮਮਤਾ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......