Hukamnama Sri Darbar Sahib 2 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਅਕਤੂਬਰ 2026

Updated On: 

02 Oct 2026 06:29 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 2 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਅਕਤੂਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਅਕਤੂਬਰ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥

ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us