AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 2 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 2 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਸਤੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਸਤੰਬਰ 2026
lalit-sharma
| Updated On: 02 Sep 2026 11:51 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਪਦ ਅਰਥ: ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ)। ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ ॥ ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ ॥੧॥ ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ ॥੨॥੨॥੧੯॥

ਅਰਥ: ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...