AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 20 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 20 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2026
lalit-sharma
| Updated On: 20 Aug 2026 06:19 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਪਦ ਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧।ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ।ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨।ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩ ਬਿਨਉ {विनय}ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...