Hukamnama Sri Darbar Sahib 20 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2026

Updated On: 

20 Aug 2026 06:19 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 20 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਪਦ ਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧।ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ।ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨।ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩ ਬਿਨਉ {विनय}ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us