AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 20 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 20 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਮਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਮਈ 2026
lalit-sharma
| Updated On: 20 May 2026 06:40 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...