Hukamnama Sri Darbar Sahib 20 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਕਤੂਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਪਦ ਅਰਥ: ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
