Hukamnama Sri Darbar Sahib 21th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜਨਵਰੀ 2026

Published: 

21 Jan 2026 06:39 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 21th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜਨਵਰੀ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜਨਵਰੀ 2026

Follow Us On

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਪਦ ਅਰਥ: ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!