AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 21 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 21 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜੁਲਾਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਜੁਲਾਈ 2026
lalit-sharma
| Updated On: 21 Jul 2026 07:03 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਪਦ ਅਰਥ: ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...